ਕੈਪਟਨ ਅਮਰਿੰਦਰ ਅਤੇ ਧਰਮਸੋਤ ਦੇ ਪੁਤਲੇ ਵੀ ਫੂਕੇ
ਨਾਭਾ/ਬਿਊਰੋ ਨਿਊਜ਼
ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਨਾਭਾ ਵਿਚ ਆਮ ਆਦਮੀ ਪਾਰਟੀ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਇਹ ਪ੍ਰਦਰਸ਼ਨ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਹੀ ਕੀਤਾ ਗਿਆ। ਇਸ ਦੌਰਾਨ ਸ਼ਹਿਰ ਵਿਚ ਪੈਦਲ ਮਾਰਚ ਕੱਢਣ ਉਪਰੰਤ ਧਰਮਸੋਤ ਅਤੇ ਕੈਪਟਨ ਅਮਰਿੰਦਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ 64 ਕਰੋੜ ਰੁਪਏ ਦੇ ਘੁਟਾਲੇ ਸਬੰਧੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਬਿਲਕੁਲ ਗਲਤ ਹੈ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਮੁੜ ਪੜਤਾਲ ਕਰਵਾਈ ਜਾਵੇ ਅਤੇ ਸਾਧੂ ਸਿੰਘ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਵੇ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …