22.5 C
Toronto
Thursday, August 20, 2026
spot_img
Homeਪੰਜਾਬਸੁਨੀਲ ਜਾਖੜ ਨੇ ਮੋਦੀ ਸਰਕਾਰ 'ਤੇ ਸਾਧਿਆ ਸਿਆਸੀ ਨਿਸ਼ਾਨਾ

ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਸਾਧਿਆ ਸਿਆਸੀ ਨਿਸ਼ਾਨਾ

ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਸਾਧਿਆ ਸਿਆਸੀ ਨਿਸ਼ਾਨਾ
Image Courtesy :jagbani(punjabkesari)

ਬੋਲੇ – ਭਾਰਤ ‘ਚ ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ ਉਤੇ ਵੀ ਲੱਗ ਸਕਦੀ ਹੈ ਪਾਬੰਦੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਨੇ ਪੰਜਾਬ ਵਿਚ ਮਾਲ ਗੱਡੀਆਂ ਭੇਜਣ ‘ਤੇ ਪਾਬੰਦੀ ਲਗਾਈ ਹੋਈ ਹੈ। ਇਸ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਜਾਖੜ ਨੇ ਦੋ ਟਵੀਟ ਕੀਤੇ। ਆਪਣੇ ਪਹਿਲੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਦਾ ਸਬਕ ਸਿਖਾਉਣ ਲਈ, ਦਿੱਲੀ ਦਾ ਕੋਈ ਸਿਆਣਾ ਵਿਅਕਤੀ ਭਾਰਤ ਵਿਚ ‘ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ’ ਰੱਖਣ ਉਤੇ ਵੀ ਪਾਬੰਦੀ ਲਗਾ ਸਕਦਾ ਹੈ। ਭਾਰਤ ਵਰਗੇ ਵੱਡੇ ਦੇਸ਼ ਨੂੰ ਇਕ ਸਮਾਨ ਰੂਪ ਵਿਚ ਵੱਡੇ ਦਿਲ ਨਾਲ ਸਾਸ਼ਨ ਕਰਨ ਦੀ ਲੋੜ ਹੈ। ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਜਾਖੜ ਨੇ ਇਕ ਹੋਰ ਟਵੀਟ ਕੀਤਾ ਅਤੇ ਕਿਹਾ ਕਿ ਪਹਿਲਾਂ ਪੰਜਾਬ ਦੇ ਜੀ. ਐਸ. ਟੀ. ਦਾ ਬਕਾਇਆ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਦਿੱਤੀਆਂ ਹਨ।

RELATED ARTICLES
POPULAR POSTS