Breaking News
Home / ਪੰਜਾਬ / ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਨਸੀਹਤ

ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਨਸੀਹਤ

Image Courtesy :jagbani(punjabkesari)

ਕਿਹਾ- ਇਹ ਧਾਰਮਿਕ ਸੰਸਥਾ, ਬਾਦਲ ਪਰਿਵਾਰ ਦੀ ਕਠਪੁਤਲੀ ਨਾ ਬਣੇ
ਬਟਾਲਾ/ਬਿਊਰੋ ਨਿਊਜ਼
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੰਸਥਾ ਹੈ, ਇਸ ਲਈ ਇਹ ਬਾਦਲ ਪਰਿਵਾਰ ਦੀ ਕਠਪੁਤਲੀ ਨਾ ਬਣੇ। ਧਿਆਨ ਰਹੇ ਕਿ ਪਿਛਲੇ ਦਿਨੀਂ ਸਤਿਕਾਰ ਕਮੇਟੀ ਤੇ ਟਾਸਕ ਫੋਰਸ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਇਸ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ‘ਤੇ ਰੰਧਾਵਾ ਨੇ ਐਸਜੀਪੀਸੀ ਪ੍ਰਧਾਨ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਆਪਣਾ ਦਿਮਾਗ਼ੀ ਤਵਾਜ਼ਨ ਗੁਆ ਚੁੱਕੇ ਹਨ, ਇਸ ਲਈ ਅਜਿਹੇ ਬਿਆਨ ਮੀਡੀਆ ਸਾਹਮਣੇ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਧਰਨਾ ਲਗਾਈ ਬੈਠੇ ਸਤਿਕਾਰ ਕਮੇਟੀ ਦੇ ਮੈਂਬਰਾਂ ਅਤੇ ਟਾਸਕ ਫੋਰਸ ਵਿਚਾਲੇ ਟਕਰਾਅ ਹੋ ਗਿਆ ਸੀ ਅਤੇ ਦੋਵਾਂ ਧਿਰਾਂ ਦੇ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …