![](https://parvasinewspaper.com/wp-content/uploads/2020/10/2018_10image_12_48_289930000untitled-5copy-ll-300x205.jpg)
ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਨੂੰ ਪੱਤਰ ਲਿਖ ਕੇ ਕੀਤੀ ਹਦਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਰੋਪੀਆਂ ਖਿਲਾਫ ਅਦਾਲਤੀ ਲੜਾਈ ਲੜੇ। ਇਹ ਗੱਲ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਹੀ ਹੈ। ਜਥੇਦਾਰ ਵੱਲੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਪੱਤਰ ਲਿਖ ਕੇ ਇਹ ਹਦਾਇਤ ਕੀਤੀ ਗਈ ਹੈ। ਜਥੇਦਾਰ ਨੇ ਪੱਤਰ ਵਿਚ ਕਿਹਾ ਹੈ ਕਿ ਜਿਹੜੇ ਕਰਮਚਾਰੀ ਅਦਾਲਤਾਂ ਵਿਚ ਗਏ ਹਨ, ਉਹਨਾਂ ਖਿਲਾਫ ਪੁਖ਼ਤਾ ਢੰਗ ਨਾਲ ਕੇਸ ਲੜਨ ਤੇ ਕੇਸਾਂ ਦੀ ਨਿਰੰਤਰ ਪੈਰਵਾਈ ਲਈ ਇਕ ਸਬ ਕਮੇਟੀ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਮੁਜਰਿਮ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਸੀ। ਜਿਸਦੇ ਜਵਾਬ ਵਿਚ ਜਥੇਦਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।