ਸੰਧੂ ਦੀ ਜ਼ਮਾਨਤ ਹੋਈ ਮਨਜੂਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਆਗੂ ਤੇ ਸੀਨੀਅਰ ਪੱਤਰਕਾਰ ਕੰਵਰ ਸੰਧੂ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੰਵਰ ਸੰਧੂ ਦੀ ਅਗਾਂਊ ਜ਼ਮਾਨਤ ਮਨਜ਼ੂਰ ਕਰ ਲਈ ਹੈ। ਪਟਿਆਲਾ ਪੁਲਿਸ ਨੇ ਉਨ੍ਹਾਂ ਖਿਲਾਫ ਨਿਯਮਾਂ ਦੀ ਉਲੰਘਣਾ ਕਰਦਿਆਂ ਪਟਿਆਲਾ ਜੇਲ੍ਹ ਵਿਚ ਬੰਦ ਸਜ਼ਾ ਯਾਫਤਾ ਕੈਦੀ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲੇ ਵਿਚ ਉਨ੍ਹਾਂ ਦੇ ਨਾਲ ਨਾਮਜਦ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਨੂੰ ਵੀ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਕੰਵਰ ਸੰਧੂ ਆਪਣੇ ਨਾਲ ਪੁਲਿਸ ਕੈਟ ਪਿੰਕੀ ਨੂੰ ਲੈ ਕੇ ਜ਼ਿਲ੍ਹਾ ਜੇਲ੍ਹ ਪਟਿਆਲਾ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਇੰਟਰਵਿਊ ਕਰਨੀ ਸੀ। ਪਰ ਇੱਥੇ ਮੁਲਾਕਾਤ ਕਰਨ ‘ਤੇ ਗੱਲਬਾਤ ਦੌਰਾਨ ਰਾਜੋਆਣਾ ਨੇ ਕੰਵਰ ਸੰਧੂ ‘ਤੇ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਚੱਲਦੇ ਪਟਿਆਲਾ ਪੁਲਿਸ ਨੇ ਸੰਧੂ ਤੇ ਪਿੰਕੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …