Breaking News
Home / ਭਾਰਤ / ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਦੀਆਂ 250 ਕਿਸਾਨ ਜਥੇਬੰਦੀਆਂ ਇਕਜੁੱਟ

ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਦੀਆਂ 250 ਕਿਸਾਨ ਜਥੇਬੰਦੀਆਂ ਇਕਜੁੱਟ

Image Courtesy :jagbani(punjabkesari)

5 ਨਵੰਬਰ ਨੂੰ ਪੂਰੇ ਦੇਸ਼ ਵਿਚ ਹੋਵੇਗਾ ਚੱਕਾ ਜਾਮ
26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਅਭਿਆਨ ਦੀ ਹੋਵੇਗੀ ਸ਼ੁਰੂਆਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੀਆਂ 250 ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਅੱਜ 250 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਦਿੱਲੀ ਵਿਚ ਮੀਟਿੰਗ ਹੋਈ ਅਤੇ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਉਂਦੀ 5 ਨਵੰਬਰ ਨੂੰ ਪੂਰੇ ਭਾਰਤ ਭਰ ਵਿਚ 12 ਵਜੇ ਤੋਂ 4 ਵਜੇ ਤੱਕ ਪੂਰਨ ਤੌਰ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਅਭਿਆਨ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।ਧਿਆਨ ਰਹੇ ਕਿ ਕਿਸਾਨ ਜਥੇਬੰਦੀਆਂ ਪੰਜਾਬ ਤੋਂ ਸ਼ੁਰੂ ਹੋਏ ਸੰਘਰਸ਼ ਦੇ ਸਹਾਰੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਲਾਮਬੰਦ ਕਰਨਾ ਚਾਹੁੰਦੀਆਂ ਹਨ। ਅੱਜ ਮੀਟਿੰਗ ਵਿੱਚ ਤੈਅ ਹੋਇਆ ਕਿ ਇਸ ਸੰਘਰਸ਼ ਨੂੰ ਕੌਮੀ ਪੱਧਰ ‘ਤੇ ਲੜਿਆ ਜਾਵੇ।

Check Also

ਕਾਮੇਡੀਅਨ ਭਾਰਤੀ ਸਿੰਘ ਤੇ ਉਸਦੇ ਪਤੀ ਹਰਸ਼ ਨੂੰ ਡਰੱਗ ਮਾਮਲੇ ‘ਚ ਜੇਲ੍ਹ ਭੇਜਿਆ-ਮਿਲੀ ਜ਼ਮਾਨਤ

ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਇਕ ਅਦਾਲਤ ਨੇ ਹਾਸਰਸ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ …