ਚੰਡੀਗੜ੍ਹ/ਬਿਊਰੋ ਨਿਊਜ਼
ਪੰਚਕੂਲਾ ‘ਚ ਪੈਂਦੇ ਮਾਤਾ ਮਨਸਾ ਦੇਵੀ ਮੰਦਰ ਦੇ ਗਊਧਾਮ ਵਿਚ ਕਥਿਤ ਤੌਰ ‘ਤੇ ਜ਼ਹਿਰੀਲੇ ਚਾਰੇ ਕਾਰਨ 70 ਦੇ ਕਰੀਬ ਗਾਵਾਂ ਦੀ ਮੌਤ ਹੋ ਗਈ । ਇਹ ਗਊਧਾਮ ਪੰਚਕੂਲਾ ਗਊਸ਼ਾਲਾ ਟਰੱਸਟ ਵਲੋਂ ਚਲਾਇਆ ਜਾਂਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰਾ ਖਾਣ ਤੋਂ ਬਾਅਦ ਇਨ੍ਹਾਂ ਗਾਵਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਗਊਆਂ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਗਊਆਂ ਨੂੰ ਦੂਸ਼ਿਤ ਚਾਰਾ ਪਾਇਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਗਾਵਾਂ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …