ਹੁਣ ਕੇਂਦਰ ਸਰਕਾਰ ਨੇ ਰੋਕ ਰੱਖੀਆਂ ਹਨ ਮਾਲ ਗੱਡੀਆਂ
ਮਾਨਸਾ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨੀ ਜਥੇਬੰਦੀਆਂ ਵਲੋਂ ਰੇਲ ਪੱਟੜੀਆਂ ‘ਤੇ ਲਗਾਏ ਧਰਨਿਆਂ ਕਾਰਨ ਪੰਜਾਬ ਵਿਚ ਕੋਲਾ ਨਹੀਂ ਪਹੁੰਚ ਸਕਿਆ। ਜਦੋਂ ਕਿਸਾਨਾਂ ਨੇ ਰੇਲ ਪੱਟੜੀਆਂ ਤੋਂ ਧਰਨੇ ਹਟਾਏ ਤਾਂ ਫਿਰ ਕੇਂਦਰ ਸਰਕਾਰ ਨੇ ਪੰਜਾਬ ਵਿਚ ਮਾਲ ਗੱਡੀਆਂ ਭੇਜਣੀਆਂ ਬੰਦ ਕਰ ਦਿੱਤੀਆਂ। ਇਸਦੇ ਚੱਲਦਿਆਂ ਥਰਮਲ ਪਲਾਂਟਾਂ ਵਿਚ ਕੋਲੇ ਦੀ ਘਾਟ ਹੋ ਗਈ ਹੈ ਤੇ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਪ੍ਰਾਈਵੇਟ ਭਾਈਵਾਲੀ ਵਾਲੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਥਰਮਲ ਪਲਾਂਟ ਵਿੱਚ ਕੋਲੇ ਦੀ ਘਾਟ ਉਸ ਵੇਲੇ ਪੈਦਾ ਹੋਈ, ਜਦੋਂ ਤਾਪਘਰ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਸੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …