ਫਰਜ਼ੀ ਪਾਏ ਜਾਣ ‘ਤੇ ਹੋਵੇਗੀ 7 ਸਾਲ ਦੀ ਜੇਲ੍ਹ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਜ਼ਿਲ੍ਹੇ ਵਿਚ ਪ੍ਰਾਪਰਟੀ ਕੇਸਾਂ ਨੂੰ ਨਿਬੇੜਨ ਲਈ ਤਿੰਨ ਮੈਂਬਰੀ ਕਮੇਟੀ ਦੇ ਗਠਨ ਤੋਂ ਬਾਅਦ ਹੁਣ ਇਮੀਗ੍ਰੇਸ਼ਨ ਦੇ ਮਾਮਲਿਆਂ ਵਿਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਵੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੁਹਾਲੀ ਵਿਚ ਹਰ ਮਹੀਨੇ ਇਮੀਗ੍ਰੇਸ਼ਨ ਫਰਾਡ ਸਬੰਧੀ 10 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲ ਨੇ ਇਮੀਗ੍ਰੇਸ਼ਨ ਮਾਮਲਿਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਚ ਸਬ-ਡਵੀਜ਼ਨ ‘ਤੇ ਇਸ ਕਮੇਟੀ ਦੀ ਕਮਾਂਡ ਐੱਸਡੀਐੱਮ ਤੇ ਡੀਐੱਸਪੀ ਦੇ ਹੱਥ ਹੋਵੇਗੀ। ਉੱਥੇ ਹੀ ਜ਼ਿਲ੍ਹੇ ਵਿਚ ਜਿਨ੍ਹਾਂ ਇਮੀਗ੍ਰੇਸ਼ਨ ਕੰਪਨੀਆਂ ਨੇ ਪ੍ਰਸ਼ਾਸਨ ਤੋਂ ਮਾਨਤਾ ਨਹੀਂ ਲੈ ਰੱਖੀ ਹੈ, ਇਸ ਦੀ ਜਾਂਚ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ। ਹੁਣ ਜੇਕਰ ਕੋਈ ਵਿਅਕਤੀ ਫੜਿਆ ਗਿਆ ਤਾਂ ਉਸ ਨੂੰ ਸੱਤ ਸਾਲ ਦੀ ਜੇਲ੍ਹ ਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …