‘ਆਪ’ ਵਿਧਾਇਕ ਸੰਧਵਾਂ ਨੇ ਕਿਹਾ – ਅਜਿਹੇ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ‘ਤੇ ਬਾਸਮਤੀ ਦਾ ਕਾਰੋਬਾਰ ਚੌਪਟ ਕਰਨ ਦੇ ਇਲਜ਼ਾਮ ਲਗਾਏ। ਸੰਧਵਾਂ ਨੇ ਕਿਹਾ ਕਿ ਸ਼ਾਹੀ ਫਾਰਮ ਹਾਊਸ ਵਿਚ ਬੈਠੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਮਾਮਲੇ ‘ਤੇ ਆਪਣੀ ਪਕੜ ਗੁਆ ਬੈਠੇ ਹਨ। ਸਿੱਟੇ ਵਜੋਂ ਕਿਸਾਨਾਂ-ਵਪਾਰੀਆਂ ਸਮੇਤ ਹਰੇਕ ਵਰਗ ਦੇ ਹਿਤ ਦਾਅ ਉਤੇ ਲੱਗੇ ਹੋਏ ਹਨ, ਪਰੰਤੂ ਸਰਕਾਰੀ ਸਰਪ੍ਰਸਤੀ ਹੇਠ ਚੱਲਦਾ ਸੰਗਠਨਾਤਮਕ ਮਾਫ਼ੀਆ ਦੋਵੇਂ ਹੱਥੀ ਲੁੱਟ ਰਿਹਾ ਹੈ। ਜਿਸ ਦਾ ਖ਼ਮਿਆਜ਼ਾ ਸਰਕਾਰੀ ਖ਼ਜ਼ਾਨਾ, ਕਿਸਾਨ ਅਤੇ ਸਾਫ਼ ਸੁਥਰਾ ਵਪਾਰ-ਕਾਰੋਬਾਰ ਕਰਨ ਵਾਲੇ ਵਪਾਰੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ। ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੋ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਨਹੀਂ ਕਰ ਸਕਦੇ ਅਜਿਹੇ ਨਕਾਰਾ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …