7.1 C
Toronto
Saturday, October 25, 2025
spot_img
Homeਪੰਜਾਬਮੋਦੀ ਜੀ, ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦੇਣ

ਮੋਦੀ ਜੀ, ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦੇਣ

Image Courtesy :jagbani(punjabkesari)

ਜਾਖੜ ਬੋਲੇ – ਮੋਦੀ ਨੇ ਖੇਤੀ ਕਾਨੂੰਨ ਸਿਰਫ ਸ਼ਾਹੂਕਾਰਾਂ ਲਈ ਬਣਾਏ
ਅਜਨਾਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਜਾਖੜ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੋਦੀ ਜੀ ਕਿਤੇ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਧ੍ਰੋਹੀ ਨਾ ਠਹਿਰਾ ਦੇਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਕੇਂਦਰ ਸਰਕਾਰ ਕਦਮ ਚੁੱਕ ਰਹੀ ਹੈ, ਉਹ ਬਹੁਤ ਹੀ ਮੰਦਭਾਗੇ ਤੇ ਚਿੰਤਾਜਨਕ ਹਨ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੇ ਖੇਤੀ ਕਾਨੂੰਨ ਬਣਾਏ ਹਨ, ਉਹ ਸਿਰਫ ਸ਼ਾਹੂਕਾਰਾਂ ਵਾਸਤੇ ਹਨ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਸਰਹੱਦਾਂ ‘ਤੇ ਕੁਰਬਾਨੀਆਂ ਦੇਣ ਵਾਲਿਆਂ ਵਿਚ ਸਭ ਤੋਂ ਅੱਗੇ ਪੰਜਾਬ ਦਾ ਨਾਮ ਹੈ, ਫਿਰ ਵੀ ਕੇਂਦਰ ਦੀ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ‘ਤੇ ਤੁਲੀ ਹੋਈ ਹੈ। ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਪਾਸ ਕਰਨ ਵਾਲੀ ਕੈਪਟਨ ਸਰਕਾਰ ਹੁਣ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾ ਕੇ ਕਿਸਾਨਾਂ ਨੂੰ ਲਾਮਬੰਦ ਕਰਨ ਲੱਗੀ ਹੈ।

RELATED ARTICLES
POPULAR POSTS