1 C
Toronto
Thursday, January 8, 2026
spot_img
Homeਪੰਜਾਬਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਰਾਹਤ ਬਰਕਰਾਰ

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਰਾਹਤ ਬਰਕਰਾਰ

Image Courtesy :jagbani(punjabkesari)

ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀ ਪੱਕੀ ਜ਼ਮਾਨਤ ਲਈ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਬਾਅਦ ਵਿਚ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਪਿਛਲੇ ਦਿਨੀਂ ਸੈਣੀ ਐਸਆਈਟੀ ਸਾਹਮਣੇ ਪੇਸ਼ ਵੀ ਹੋਏ ਸਨ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਤੋਂ ਦਿੱਤੀ ਆਰਜ਼ੀ ਜ਼ਮਾਨਤ ਨੂੰ ਬਰਕਰਾਰ ਰੱਖਿਆ ਅਤੇ ਮਾਮਲੇ ਦੀ ਅਗਵਾਈ ਸੁਣਵਾਈ ਹੁਣ 17 ਨਵੰਬਰ ਨੂੰ ਹੋਵੇਗੀ। ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕਿਹਾ ਕਿ ਜੇ ਸੈਣੀ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਸਕਦੀ ਹੈ।

RELATED ARTICLES
POPULAR POSTS