17.3 C
Toronto
Friday, August 21, 2026
spot_img
Homeਪੰਜਾਬਪੰਜਾਬ ਹਿਤੈਸ਼ੀ ਜਥੇਬੰਦੀਆਂ ਸ਼ੁਰੂ ਕਰਨਗੀਆਂ 'ਪਿੰਡ ਬਚਾਓ-ਪੰਜਾਬ ਬਚਾਓ' ਮੁਹਿੰਮ

ਪੰਜਾਬ ਹਿਤੈਸ਼ੀ ਜਥੇਬੰਦੀਆਂ ਸ਼ੁਰੂ ਕਰਨਗੀਆਂ ‘ਪਿੰਡ ਬਚਾਓ-ਪੰਜਾਬ ਬਚਾਓ’ ਮੁਹਿੰਮ

ਪੰਜਾਬ ਹਿਤੈਸ਼ੀ ਜਥੇਬੰਦੀਆਂ ਸ਼ੁਰੂ ਕਰਨਗੀਆਂ ‘ਪਿੰਡ ਬਚਾਓ-ਪੰਜਾਬ ਬਚਾਓ’ ਮੁਹਿੰਮਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਹਿਤੈਸ਼ੀ ਵੱਖ-ਵੱਖ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਵੱਲੋਂ ‘ਪਿੰਡ ਬਚਾਓ-ਪੰਜਾਬ ਬਚਾਓ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਪਹਿਲੀ ਨਵੰਬਰ ਨੂੰ ਅੰਮ੍ਰਿਤਸਰ ਤੋਂ ਹੋਣ ਜਾ ਰਹੀ ਹੈ। ਇਹ ਯਾਤਰਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਹੱਕਾਂ, ਪੰਜਾਬੀ ਮਾਂ ਬੋਲੀ, ਕੁਦਰਤੀ ਜੀਵਨ ਅਤੇ ਪੰਜਾਬੀ ਸਭਿਆਚਾਰ ਨੂੰ ਸੁਰਜੀਤ ਕਰਨ ਬਾਰੇ ਜਾਗਰੂਕ ਕਰੇਗੀ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਡਾ. ਪਿਆਰਾ ਲਾਲ ਗਰਗ ਅਤੇ ਡਾ. ਸ਼ਾਮ ਸੁੰਦਰ ਦੀਪਤੀ ਹੋਰਾਂ ਨੇ ਦੱਸਿਆ ਕਿ ਇਕ ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕੀਤੀ ਜਾਵੇਗੀ ਅਤੇ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਜਾਵੇਗੀ। ਪਹਿਲੇ ਪੜਾਅ ਵਿੱਚ 1 ਤੋਂ 16 ਨਵੰਬਰ ਤੱਕ ਮਾਝੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ. ਗੁਰਦਾਸਪੁਰ. ਪਠਾਨਕੋਟ ਅਤੇ ਤਰਨਤਾਰਨ ਦੇ ਪਿੰਡਾਂ ਦੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਨਾਲ ਸੰਵਾਦ ਰਚਾਇਆ ਜਾਵੇਗਾ।

RELATED ARTICLES
POPULAR POSTS