18.3 C
Toronto
Friday, September 18, 2026
spot_img
HomeUncategorizedਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਗਰਮਾਇਆ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਗਰਮਾਇਆ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਗਰਮਾਇਆ
Image Courtesy :punjabitribuneonline

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਮੁੜ ਤੋਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਹੋਰਨਾਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦਿੱਤਾ ਗਿਆ। ਹੈਰੀਟੇਜ ਸਟਰੀਟ ਵਿਚ ਦਿੱਤੇ ਧਰਨੇ ਵਿੱਚ ਜਥੇਬੰਦੀ ਦੇ ਬੁਲਾਰੇ ਮੋਹਕਮ ਸਿੰਘ ਨੇ ਆਖਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਿੱਖ ਸੰਗਤ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ਼ ਕੋਈ ਪੁਲਿਸ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੂੰ ਪਿਛਲੇ ਦਿਨੀਂ ਬੁਰੀ ਤਰ੍ਹਾਂ ਕੁੱਟਿਆ ਗਿਆ। ਧਰਨੇ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਪੁੱਜੇ।

RELATED ARTICLES
POPULAR POSTS