11 C
Toronto
Friday, October 24, 2025
spot_img
Homeਪੰਜਾਬਕਪੂਰਥਲਾ ਵਿਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ

ਕਪੂਰਥਲਾ ਵਿਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ

Image Courtesy :jagbani(punjabkesari)

ਫਾਜ਼ਿਲਕਾ ‘ਚ ਵੀ ਗੋਲੀ ਮਾਰ ਕੇ ਵਿਅਕਤੀ ਦਾ ਕਤਲ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ ਵਿਚ ਲੰਘੀ ਰਾਤ ਨੂੰ ਲੁਟੇਰਿਆਂ ਨੇ ਇਕ ਘਰ ਵਿਚ ਦਾਖਲ ਹੋ ਕੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਸ ਘਟਨਾ ਦਾ ਗੁਆਂਢੀਆਂ ਨੂੰ ਸਵੇਰੇ ਹੀ ਪਤਾ ਲੱਗਾ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪੁਲਿਸ ‘ਤੇ ਮਾਮਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ 60 ਸਾਲਾਂ ਦੇ ਜਰਨੈਲ ਸਿੰਘ ਅਤੇ ਉਸਦੀ ਪਤਨੀ ਜੋਗਿੰਦਰ ਕੌਰ ਰਾਤ ਸਮੇਂ ਘਰ ਵਿਚ ਸੌਂ ਰਹੇ ਸਨ ਕਿ ਅੱਧੀ ਰਾਤ ਨੂੰ ਲੁਟੇਰੇ ਕੰਧ ਟੱਪ ਕੇ ਘਰ ਵਿਚ ਦਾਖਲ ਹੋ ਗਏ ਅਤੇ ਉਨ੍ਹਾਂ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਉਧਰ ਦੂਜੇ ਪਾਸੇ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਪੈਂਦੇ ਪਿੰਡ ਸੈਦੋਕੇ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ 50 ਸਾਲਾਂ ਦੇ ਰਛਪਾਲ ਸਿੰਘ ਵਾਸੀ ਮੁਹੰਮਦੇਵਾਲਾ ਦੇ ਰੂਪ ਵਜੋਂ ਹੋਈ ਹੈ।

RELATED ARTICLES
POPULAR POSTS