24.8 C
Toronto
Wednesday, September 17, 2025
spot_img
Homeਪੰਜਾਬਪੇਂਡੂ ਵਿਕਾਸ ਫੰਡ ਦੀ ਗਲਤ ਵਰਤੋਂ ਨੂੰ ਰੋਕਿਆ ਜਾਵੇ

ਪੇਂਡੂ ਵਿਕਾਸ ਫੰਡ ਦੀ ਗਲਤ ਵਰਤੋਂ ਨੂੰ ਰੋਕਿਆ ਜਾਵੇ

Image Courtesy :punjabijagran

ਹਰਪਾਲ ਚੀਮਾ ਬੋਲੇ – ਪੰਜਾਬ ਸਰਕਾਰ ਨੇ ਇਸ ਫੰਡ ਦੀ ਗਲਤ ਵਰਤੋਂ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ, ‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਵਿਧਾਇਕ ਮੀਤ ਹੇਅਰ ਵਲੋਂ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਚੀਮਾ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਦੀ ਜਿਸ ਤਰ੍ਹਾਂ ਗ਼ਲਤ ਵਰਤੋਂ ਹੋ ਰਹੀ ਹੈ, ਉਸ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 4500 ਕਰੋੜ ਰੁਪਏ ਕਿਸਾਨ ਕਰਜ਼ ਮੁਆਫ਼ੀ ਲਈ ਅਤੇ 1750 ਕਰੋੜ ਰੁਪਏ ਪੇਂਡੂ ਖੇਤਰ ਦੇ ਵਿਕਾਸ ਲਈ ਆਏ ਸਨ, ਪਰ ਪੰਜਾਬ ਸਰਕਾਰ ਵਲੋਂ ਇਸਦੀ ਗ਼ਲਤ ਵਰਤੋਂ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਇਸ ਪੈਸੇ ਦੀ ਸਹੀ ਵਰਤੋਂ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕਰਕੇ ਦੱਸੇ ਕਿ ਇਹ ਫੰਡ ਕਿੱਥੇ-ਕਿੱਥੇ ਵਰਤਿਆ ਗਿਆ ਹੈ।

RELATED ARTICLES
POPULAR POSTS