ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਨੀ ਦਿਓਲ ਦੇ ਹਲਕੇ ਗੁਰਦਾਸਪੁਰ ਵਿਚ ਗਰਜ਼ੇ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨੀ ਦੇ ਮੁੱਦਿਆਂ ‘ਤੇ ਵਰਚੂਅਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨਹੀਂ ਚਾਹੁੰਦੀ ਕਿ ਕੇਂਦਰ ਦੇ ਕਾਲ਼ੇ ਕਾਨੂੰਨ ਰੱਦ ਹੋਣ। ਇਸੇ ਲਈ ਸਾਡੇ ਵਾਰ-ਵਾਰ ਕਹੇ ਜਾਣ ਦੇ ਬਾਵਜੂਦ ਵੀ ਪੰਜਾਬ ਨੂੰ ਅਜੇ ਤਾਈਂ ਇਕ ਮੰਡੀ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਸਰਕਾਰ ਵਲੋਂ ਪੂਰੇ ਸੂਬੇ ਨੂੰ ਇਕ ਮੰਡੀ ਐਲਾਨ ਦਿੱਤਾ ਗਿਆ ਪਰ ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸੰਨੀ ਦਿਓਲ ਦੇ ਹਲਕੇ ਗੁਰਦਾਸਪੁਰ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਨਰਿੰਦਰ ਮੋਦੀ ਸਰਕਾਰ ਖਿਲਾਫ ਭੜਾਸ ਕੱਢੀ। ਗੁਰਦਾਸਪੁਰ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਰਕੇ ਪੰਜਾਬ ਵਿਚ ਫਿਕਰ ਤੇ ਗੁੱਸਾ ਸਾਫ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅੰਬਾਨੀਆਂ ਤੇ ਅਡਾਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੇਂ ਕਾਨੂੰਨ ਬਣਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਹਾਜ਼ਰ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …