
ਸੁੰਦਰ ਸ਼ਾਮ ਅਰੋੜਾ ਨੇ ਕਿਹਾ – ਪ੍ਰਧਾਨ ਮੰਤਰੀ ਪੰਜਾਬ ਨਾਲ ਕਰ ਰਹੇ ਹਨ ਭੇਦਭਾਵ
ਜਲੰਧਰ/ਬਿਊਰੋ ਨਿਊਜ਼
ਸਨਅਤ ਅਤੇ ਵਪਾਰ ਬਾਰੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਲੰਧਰ ਵਿਚ ਸਨਅਤਕਾਰਾਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਪੰਜਾਬ ਦੀ ਸਨਅਤ ਤਬਾਹ ਹੋ ਰਹੀ ਹੈ। ਅਰੋੜਾ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਤੱਕ ਮਾਲ ਰੇਲ ਗੱਡੀਆਂ ਆਉਣੋਂ ਰੋਕ ਕੇ ਭੇਦਭਾਵ ਕਰ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਦੀ ਇੰਡਸਟਰੀ ਲਈ ਕੱਚਾ ਮਾਲ ਨਹੀਂ ਪਹੁੰਚ ਰਿਹਾ ਅਤੇ ਨਾ ਹੀ ਤਿਆਰ ਮਾਲ ਇਥੋਂ ਹੋਰ ਸੂਬਿਆਂ ਲਈ ਸਪਲਾਈ ਹੋ ਰਿਹਾ ਹੈ। ਅਰੋੜਾ ਨੇ ਕਿਹਾ ਕਿ ਜੇ ਰੇਲ ਆਵਾਜਾਈ ਨਹੀਂ ਖੁੱਲ੍ਹਦੀ ਤਾਂ ਇਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਟਿੰਗ ਵਿਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਵਿਧਾਇਕ ਰਜਿੰਦਰ ਬੇਰੀ ਅਤੇ ਡਿਪਟੀ ਕਮਿਸ਼ਨਰ ਵੀ ਮੌਜੂਦ ਰਹੇ।