ਰਾਜਪੁਰਾ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੇ ਦਿਨਾਂ ਦੌਰਾਨ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ। ਇਸਦੇ ਚੱਲਦਿਆਂ ਕੋਲੇ ਦੀ ਕਮੀ ਕਾਰਨ ਰਾਜਪੁਰਾ ਦੇ ਐਨਪੀਐਲ ਥਰਮਲ ਪਲਾਂਟ ਦਾ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਰਾਜਪੁਰਾ ਥਰਮਲ ਪਲਾਂਟ ਦੇ ਸੀਨੀਅਰ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਕੋਲੇ ਦਾ ਸਟਾਕ ਖਤਮ ਹੋਣ ਕਰਕੇ ਅੱਜ ਥਰਮਲ ਪਲਾਂਟ ਦਾ ਦੂਜਾ ਯੂਨਿਟ ਵੀ ਬੰਦ ਹੋ ਗਿਆ ਹੈ। ਧਿਆਨ ਰਹੇ ਕਿ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਦੇ ਚਲਦਿਆਂ ਰਾਜਪੁਰਾ ਵਿਚ ਕਿਸਾਨ ਜਥੇਬੰਦੀਆਂ ਨੇ ਥਰਮਲ ਪਲਾਂਟ ਨੂੰ ਜਾਣ ਵਾਲੇ ਰੇਲ ਟਰੇਕ ‘ਤੇ ਧਰਨਾ ਦਿੱਤਾ ਹੈ ਜਿਸ ਕਾਰਨ ਕੋਲਾ ਨਾ ਪਹੁੰਚਣ ਕਰਕੇ ਅੱਜ ਥਰਮਲ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਪ੍ਰਾਈਵੇਟ ਭਾਈਵਾਲੀ ਵਾਲੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਬੰਦ ਕਰ ਦਿੱਤਾ ਗਿਆ ਸੀ।