-2.9 C
Toronto
Saturday, December 27, 2025
spot_img
Homeਭਾਰਤਪੰਜਾਬ ਵਿਚ ਰੇਲ ਸੇਵਾਵਾਂ ਨਹੀਂ ਹੋਈਆਂ ਬਹਾਲ

ਪੰਜਾਬ ਵਿਚ ਰੇਲ ਸੇਵਾਵਾਂ ਨਹੀਂ ਹੋਈਆਂ ਬਹਾਲ

Image Courtesy :jagbani(punjabkesari)

ਕਿਸਾਨਾਂ ਵਲੋਂ ਟੌਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਤਾਰ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰੇਲਵੇ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਸੂਬੇ ਵਿਚ ਰੇਲ ਸੇਵਾਵਾਂ ਮੁਅੱਤਲ ਹੀ ਰੱਖੀਆਂ ਗਈਆਂ ਹਨ। ਰੇਲਵੇ ਵਿਭਾਗ ਨੇ ਉਨ੍ਹਾਂ ਅਟਕਲਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਵਿਚ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਕਿਹਾ ਕਿ ਕੁਝ ਖਬਰਾਂ ਸਾਹਮਣੇ ਆਈਆਂ ਸਨ ਕਿ ਪੰਜਾਬ ਵਿਚ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਜਿਹੀਆਂ ਖਬਰਾਂ ਨੂੰ ਝੂਠ ਦੱਸਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਰੇਲ ਗੱਡੀਆਂ ਨਹੀਂ ਚੱਲ ਰਹੀਆਂ। ਇਸੇ ਦੌਰਾਨ ਪੰਜਾਬ ਵਿਚ ਕਿਸਾਨਾਂ ਵਲੋਂ ਟੌਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਤਾਰ ਜਾਰੀ ਹਨ ਅਤੇ ਵਾਹਨਾਂ ਨੂੰ ਬਗੈਰ ਪਰਚੀ ਤੋਂ ਟੌਲ ਪਲਾਜ਼ਿਆਂ ਤੋਂ ਲੰਘਾਇਆ ਜਾ ਰਿਹਾ ਹੈ। ਚਮਕੌਰ ਸਾਹਿਬ ਨੇੜੇ ਕਮਾਲਪੁਰ ਟੌਲ ਪਲਾਜ਼ੇ ‘ਤੇ ਕਿਸਾਨਾਂ ਵਲੋਂ ਲਗਾਏ ਧਰਨੇ ਦੌਰਾਨ ਪੰਜਾਬੀ ਗਾਇਕ ਦੁਰਗਾ ਰੰਗੀਲਾ ਨੇ ਕਿਹਾ ਕਿ ਉਹ ਪਹਿਲਾਂ ਕਿਸਾਨ ਹਨ ਅਤੇ ਬਾਅਦ ਵਿਚ ਗਾਇਕ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਗਾਇਕ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

RELATED ARTICLES
POPULAR POSTS