Breaking News
Home / ਪੰਜਾਬ / ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ

ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ

Image Courtesy :jagbani(punjabkesari)

ਕਿਸਾਨ ਆਗੂ ਬੋਲੇ – ਸਾਡੀ ਟੱਕਰ ਸਿਰਫ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਨਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਬਣਾਈ ਤਿੰਨ ਮੈਂਬਰੀ ਸਬ ਕਮੇਟੀ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਵਫਦ ਨਾਲ ਚੰਡੀਗੜ੍ਹ ‘ਚ ਮੀਟਿੰਗ ਹੋਈ ਅਤੇ ਇਹ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਵਿਚ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੰਤਰੀਆਂ ਨੂੰ ਦੋ-ਟੁੱਕ ਜਵਾਬ ਦੇ ਦਿੱਤਾ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਜਾਂਦੇ ਟਰੈਕ ਖਾਲੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪ੍ਰਾਈਵੇਟ ਘਰਾਣਿਆਂ ਨੂੰ ਬੇਲੋੜਾ ਫ਼ਾਇਦਾ ਪਹੁੰਚਾ ਰਹੀ ਹੈ। ਜਿਸ ਕਾਰਨ ਉਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲੇ ਦੀਆਂ ਗੱਡੀਆਂ ਜਾਣ ਤੋਂ ਰੋਕੀਆਂ ਹੋਈਆਂ ਹਨ। ਆਗੂਆਂ ਨੇ ਕਿਹਾ ਕਿ ਸਾਡਾ ਸਿੱਧਾ ਟਕਰਾਅ ਪੰਜਾਬ ਸਰਕਾਰ ਨਾਲ ਨਹੀਂ ਹੈ। ਸਾਡੀ ਸਿੱਧੀ ਟੱਕਰ ਤਾਂ ਮੋਦੀ, ਭਾਜਪਾ ਤੇ ਕਾਰਪੋਰੇਟ ਘਰਾਣਿਆਂ ਨਾਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਉਂਦੀ ਪੰਜ ਨਵੰਬਰ ਨੂੰ ਮੋਦੀ ਤੇ ਭਾਜਪਾ ਦੇ ਹੰਕਾਰ ਨੂੰ ਚਕਨਾਚੂਰ ਕਰਕੇ ਦਿਖਾਵਾਂਗੇ। ਦੂਜੇ ਪਾਸੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਕਾਨੂੰਨ ਬਣਾ ਦਿੱਤੇ ਹਨ ਜਿਸ ਕਾਰਨ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਹੈ ਪਰ ਜੋ ਪੰਜਾਬ ਦੀਆਂ ਸਮੱਸਿਆਵਾਂ ਹਨ ਉਨ੍ਹਾਂ ਦੇ ਹੱਲ ਬਾਰੇ ਵੀ ਸਰਕਾਰ ਗੰਭੀਰ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …