Breaking News
Home / ਹਫ਼ਤਾਵਾਰੀ ਫੇਰੀ / ਸੁਮੇਧ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਉਠਣ ਲੱਗੀ ਮੰਗ

ਸੁਮੇਧ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਉਠਣ ਲੱਗੀ ਮੰਗ

ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 302, 364 ਸਮੇਤ ਹੋਰਨਾਂ ਸਖ਼ਤ ਧਾਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਪਹਿਲਾਂ ਦਿੱਤੀ ਆਰਜ਼ੀ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ ਦੋਵੇਂ ਮਾਮਲਿਆਂ ਦੀ ਅਗਲੀ ਸੁਣਵਾਈ 17 ਨਵੰਬਰ ਤੈਅ ਕੀਤੀ ਹੈ। ਸੁਮੇਧ ਸੈਣੀ ‘ਤੇ ਤਿੰਨ ਦਹਾਕੇ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮ ਹਨ। ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਸਮੁੱਚੇ ਮਾਮਲੇ ਦੀ ਤੈਅ ਤੱਕ ਜਾਣ ਲਈ ਸਾਬਕਾ ਡੀਜੀਪੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਸੈਣੀ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਸਿੱਖ ਨੌਜਵਾਨ ਨੂੰ ਘਰ ਤੋਂ ਅਗਵਾ ਕਰਕੇ ਚੰਡੀਗੜ੍ਹ ਦੇ ਸੈਕਟਰ-17 ਥਾਣੇ ਵਿੱਚ ਪੁਲਿਸ ਤਸ਼ੱਦਦ ਢਾਹੁਣ ਤੋਂ ਬਾਅਦ ਉਸ ਨਾਲ ਕੀ ਵਾਪਰਿਆ ਸੀ, ਬਾਰੇ ਸਾਰੀ ਸੱਚਾਈ ਖੁੱਲ੍ਹ ਕੇ ਸਾਹਮਣੇ ਆ ਸਕਦੀ ਹੈ।

Check Also

ਕੇਜਰੀਵਾਲ ਗ੍ਰਿਫ਼ਤਾਰ

ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ …