ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਫਿਰੋਜ਼ਪੁਰ ਦੇ ਜ਼ਿਲ੍ਹਾ ਪੁਲਿਸ ਕਪਤਾਨ ਮਨਮਿੰਦਰ ਸਿੰਘ (48) ਦਾ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਦੋ ਮਹੀਨਿਆਂ ਤੋਂ ਫ਼ਿਰੋਜ਼ਪੁਰ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਐਸਐਸਪੀ ਮਨਮਿੰਦਰ ਸਿੰਘ ਸਵੇਰੇ ਕਰੀਬ 11 ਵਜੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੌਜੂਦ ਸਨ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਸੁਰੱਖਿਆ ਕਰਮੀਆਂ ਵੱਲੋਂ ਐਸਐਸਪੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਸਸਕਾਰ ਜਲੰਧਰ ਵਿੱਚ ਕਰ ਦਿੱਤਾ ਗਿਆ ਹੈ।ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਸਐਸਪੀ ਮਨਮਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਬਾਦਲ ਨੇ ਸੋਗ ਸੰਦੇਸ਼ ਵਿੱਚ ਕਿਹਾ ਕਿ ਮਨਮਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਕਰਕੇ ਹਮੇਸ਼ਾ ਯਾਦ ਕੀਤਾ ਜਾਵੇਗਾ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …