ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਨਵੀਂ ਦਿੱਲੀ : ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਖੇਤੀ ਵਾਲੀ ਜ਼ਮੀਨ ਖਰੀਦਣ ‘ਤੇ ਅਜੇ ਤੱਕ ਰੋਕ ਜਾਰੀ ਰਹੇਗੀ। ਇਸਦੇ ਚੱਲਦਿਆਂ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਬਾਹਰੀ ਉਦਯੋਗ ਵੀ ਜੰਮੂ ਕਸ਼ਮੀਰ ਵਿਚ ਸਥਾਪਿਤ ਹੋਣ। ਇਸ ਲਈ ਉਦਯੋਗਿਕ ਭੂਮੀ ਵਿਚ ਨਿਵੇਸ਼ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾ ਦਿੱਤਾ ਗਿਆ ਸੀ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …