ਟੋਰਾਂਟੋ : ਲੇਬਰ ਮੰਤਰਾਲੇ ਵੱਲੋਂ ਮਾਸਕ ਨਾ ਪਾਉਣ ਵਾਲੇ ਟੋਰਾਂਟੋ ਦੇ ਕੈਥੋਲਿਕ ਟੀਚਰ ਨੂੰ ਚਾਰਜ ਕਰਨ ਦੀ ਖਬਰ ਤੋਂ ਸਿੱਖਿਆ ਮੰਤਰੀ ਸਟੀਫਨ ਲਿਚੇ ਬਿਲਕੁਲ ਵੀ ਖੁਸ਼ ਨਹੀਂ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਜੇ ਅਧਿਆਪਕ ਹੀ ਨਿਯਮਾਂ ਦਾ ਪਾਲਣ ਨਹੀਂ ਕਰਨਗੇ ਤਾਂ ਕਿਵੇਂ ਚੱਲੇਗਾ। ਉਨ੍ਹਾਂ ਆਖਿਆ ਕਿ ਚੀਫ ਮੈਡੀਕਲ ਆਫੀਸਰ ਤੇ ਲੋਕਲ ਪਬਲਿਕ ਹੈਲਥ ਵੱਲੋਂ ਕਾਇਮ ਕੀਤੀਆਂ ਗਈਆਂ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਵਿੱਚ ਕੀਤੀ ਜਾਣ ਵਾਲੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮਹੀਨੇ ਦੇ ਸੁਥਰੂ ਵਿੱਚ ਇਹ ਮਿਊਜ਼ਿਕ ਟੀਚਰ ਕੋਵਿਡ-19 ਪਾਜ਼ੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਸੇਂਟ ਚਾਰਲਸ ਕੈਥੋਲਿਕ ਸਕੂਲ ਨੂੰ ਹਫਤੇ ਭਰ ਲਈ ਬੰਦ ਕਰ ਦਿੱਤਾ ਗਿਆ। ਲਿਚੇ ਦਾ ਕਹਿਣਾ ਹੈ ਕਿ ਅਸੀਂ ਸਕੂਲਾਂ ਨੂੰ ਉਸ ਸੂਰਤ ਵਿੱਚ ਹੀ ਖੁੱਲ੍ਹਾ ਰੱਖ ਸਕਦੇ ਹਾਂ ਜੇ ਸਾਰੇ ਹੀ ਨਿਯਮਾਂ ਦੀ ਪਾਲਣਾ ਕਰਨ। ਲੇਬਰ ਮੰਤਰੀ ਮੌਂਟੀ ਮੈਕਨੌਟਨ ਨੇ ਆਖਿਆ ਕਿ ਇਹ ਮਾਮਲਾ ਕਾਫੀ ਚਿੰਤਾਜਨਕ ਹੈ। ਉਨ੍ਹਾਂ ਗੱਲਬਾਤ ਕਰਦਿਆਂ ਆਖਿਆ ਕਿ ਸਾਰਿਆਂ ਨੂੰ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …