ਅੰਮ੍ਰਿਤਸਰ : ਪਿੰਡ ਜਹਾਂਗੀਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੁੜ ਹੋਈ ਬੇਅਦਬੀ ‘ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਲਈ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਦੱਸਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਬਰਗਾੜੀ ‘ਚ ਵਾਪਰੀ ਬੇਅਦਬੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਫੜ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਕੋਈ ਅਸਹਿ ਘਟਨਾ ਨਾ ਵਾਪਰਦੀ। ਉਨ੍ਹਾਂ ਕਿਹਾ ਕਿ ਹੋਰਨਾਂ ਮੁੱਦਿਆਂ ‘ਤੇ ਖੁਦ ਆਪਣੀ ਖੁਸ਼ਾਮਦ ਕਰਨ ‘ਚ ਰੁੱਝੀ ਸਰਕਾਰ ਨੂੰ ਸਿੱਖ ਕੌਮ ਦੇ ਦਰਦ ਦੀ ਸਾਰ ਨਜ਼ਰ ਨਹੀਂ ਆਉਂਦੀ, ਜਿਸ ਕਾਰਨ ਦੋਸ਼ੀ ਲਗਾਤਾਰ ਮਨਮਰਜ਼ੀਆਂ ਕਰ ਰਹੇ ਹਨ । ਸਿੰਘ ਸਾਹਿਬ ਨੇ ਮਲੇਰਕੋਟਲਾ ‘ਚ ਪਿਛਲੇ ਦਿਨੀ ਕੁਰਾਨ ਸ਼ਰੀਫ਼ ਦੀ ਬੇਅਦਬੀ ਮਗਰੋਂ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਡੂੰਘੀ ਜਾਂਚ ਲਈ ਸਰਕਾਰ ਵੱਲੋਂ ਦਿਖਾਈ ਦਿਲਚਸਪੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕਿਸੇ ਵੀ ਧਰਮ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਬਖਸ਼ੇ ਨਹੀਂ ਜਾਣੇ ਚਾਹੀਦੇ ਪਰ ਸਰਕਾਰ ਨੂੰ ਸਿੱਖਾਂ ਦੇ ਮਾਮਲਿਆਂ ਨੂੰ ਵੀ ਇੰਨੀ ਹੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …