-7.8 C
Toronto
Monday, January 19, 2026
spot_img
Homeਪੰਜਾਬਬੇਅਦਬੀ ਮਾਮਲੇ ਵਿਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਵਾਰੰਟ ਜਾਰੀ

ਬੇਅਦਬੀ ਮਾਮਲੇ ਵਿਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਵਾਰੰਟ ਜਾਰੀ

Image Courtesy :punjabitribuneonline

20 ਨਵੰਬਰ ਤੱਕ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ
ਫ਼ਰੀਦਕੋਟ/ਬਿਊਰੋ ਨਿਊਜ਼ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਫਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬੱਤਰਾ ਦੀ ਗ੍ਰਿਫ਼ਤਾਰੀ ਲਈ ਅਦਾਲਤ ਨੂੰ ਇੱਕ ਵਾਰ ਫਿਰ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ।
ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਤਿੰਨਾਂ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ ਪਰ ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਆਏ। ਮੁੱਖ ਮਾਮਲੇ ਦੀ ਸੁਣਵਾਈ ਅਦਾਲਤ ਨੇ ਪਹਿਲੀ ਦਸੰਬਰ ਤੱਕ ਮੁਲਤਵੀ ਕਰ ਦਿੱਤੀ। ਸੁਣਵਾਈ ਦੌਰਾਨ ਕੋਈ ਵੀ ਡੇਰਾ ਪ੍ਰੇਮੀ ਅਦਾਲਤ ਵਿੱਚ ਹਾਜ਼ਰ ਨਹੀਂ ਸੀ। ਇਸ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। 6 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ‘ਤੇ ਬੇਅਦਬੀ ਦੀ ਸਾਜਿਸ਼ ਰਚਣ ਦੇ ਦੋਸ਼ ਹੇਠ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਡੇਰੇ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਉਸ ਦਾ ਨਾਭਾ ਜੇਲ੍ਹ ਵਿੱਚ ਅਦਾਲਤੀ ਹਿਰਾਸਤ ਵਿਚ ਕਤਲ ਹੋ ਗਿਆ ਸੀ।

RELATED ARTICLES
POPULAR POSTS