Breaking News
Home / ਪੰਜਾਬ / ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਸੋਚਣ ਲਈ ਕੀਤਾ ਮਜਬੂਰ

ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਸੋਚਣ ਲਈ ਕੀਤਾ ਮਜਬੂਰ

Image Courtesy :jagbani(punjabkesari)

ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਅੰਦੋਲਨ ਨੇ ਪੰਜਾਬ ਭਾਜਪਾ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਇਸੇ ਤਹਿਤ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਗਿਆ। ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਮੰਤਰੀ ਵਿਜੈ ਸਾਂਪਲਾ ਵੀ ਸ਼ਾਮਲ ਸਨ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਮੁੱਖ ਤੌਰ ‘ਤੇ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਏ ਜਾਣ ‘ਤੇ ਵਿਚਾਰ ਚਰਚਾ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅਗਲੀ ਰਣਨੀਤੀ ਘੜਨ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ। ਇਸੇ ਦੌਰਾਨ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜਪਾਲ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਦਸਹਿਰੇ ਮੌਕੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਵਾਲੇ ਵਿਅਕਤੀਆਂ ‘ਤੇ ਪੁਲਿਸ ਕੇਸ ਦਰਜ ਕੀਤੇ ਜਾਣ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …