Breaking News
Home / ਪੰਜਾਬ / ਪੰਜਾਬ ਦੀ ਥਾਂ ਕਿਸਾਨ ਦਿੱਲੀ ‘ਚ ਸੰਘਰਸ਼ ਕਰਨ : ਕੈਪਟਨ

ਪੰਜਾਬ ਦੀ ਥਾਂ ਕਿਸਾਨ ਦਿੱਲੀ ‘ਚ ਸੰਘਰਸ਼ ਕਰਨ : ਕੈਪਟਨ

ਕਿਹਾ – ਕਿਸਾਨੀ ਸੰਘਰਸ਼ ਕਾਰਨ ਪੰਜਾਬ ਦਾ ਹੋ ਰਿਹਾ ਵੱਡਾ ਆਰਥਿਕ ਨੁਕਸਾਨ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ઠਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਕੇਂਦਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦਾ ਰੁਖ਼ ਦਿੱਲੀ ਵੱਲ ਕਰਨ ਦੀ ਅਪੀਲ ਦੁਹਰਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਕੇਂਦਰ ਸਰਕਾਰ ਨਾਲ ਹੈ, ਜਿਸ ਕਰਕੇ ਕਿਸਾਨਾਂ ਨੂੰ ਪੰਜਾਬ ਦੀ ਥਾਂ ਆਪਣੇ ਸੰਘਰਸ਼ ਦਾ ਮੋੜਾ ਦਿੱਲੀ ਵੱਲ ਨੂੰ ਕੱਟਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਸ ਸੰਘਰਸ਼ ਦਾ ਕੇਂਦਰ ਬਿੰਦੂ ਹੋਣ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਢਾਹ ਲੱਗ ਰਹੀ ਹੈ। ਮੁੱਖ ਮੰਤਰੀ ਦਾ ਤਰਕ ਹੈ ਕਿ ਭਾਵੇਂ ਕੌਮੀ ਗਰਿੱਡ ਤੋਂ ਵੀ ਬਿਜਲੀ ਖਰੀਦਣ ਦਾ ਪ੍ਰਬੰਧ ਹੈ ਅਤੇ ਲੋੜ ਪੈਣ ‘ਤੇ ਮਹਿੰਗੇ ਭਾਅ ਬਿਜਲੀ ਖਰੀਦੀ ਵੀ ਜਾ ਸਕਦੀ ઠਹੈ, ਪਰ ਬਿਜਲੀ ਦੀ ਖਰੀਦ ਸਬੰਧੀ ਕੇਂਦਰ ਤੋਂ ਮਿਲਦੇ ਫੰਡ ਵੀ ਢੁਕਵੇਂ ઠਰੂਪ ਵਿਚ ਨਾ ਹੋਣ ਕਾਰਨ ਬਿਜਲੀ ਸਬੰਧੀ ਸਮੱਸਿਆ ਪੈਦਾ ਹੋ ਸਕਦੀ ਹੈ। ਪੰਜਾਬ ਕੋਲ ਯੂਰੀਆ ਵੀ ਸਿਰਫ਼ 10 ਫ਼ੀਸਦੀ ਹੀ ਬਚਿਆ ਹੈ। ਹੋਰਨਾਂ ਸੂਬਿਆਂ ਵਿਚ ਖੇਤੀਬਾੜੀ ਕਾਨੂੰਨਾਂ ਸਬੰਧੀ ਮਤਿਆਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ 11 ਸੂਬਿਆਂ ਵਿਚ ਗ਼ੈਰ ਭਾਜਪਾ ਸਰਕਾਰਾਂ ਹਨ ਅਤੇ 4 ਸੂਬਿਆਂ ਵਿਚ ਕਾਂਗਰਸ ਸੱਤਾ ਵਿਚ ਹੈ। ਕਾਂਗਰਸ ਦੀ ਅਗਵਾਈ ਵਾਲੇ ਸਾਰੇ ਸੂਬਿਆਂ ਵੱਲੋਂ ਕੇਂਦਰੀ ਕਾਨੂੰਨਾਂ ਖਿਲ਼ਾਫ਼ ਅਜਿਹੇ ਮਤੇ ਲਿਆਂਦੇ ਜਾਣਗੇ ਅਤੇ ਉਮੀਦ ਹੈ ਕਿ ਬਾਕੀ ਗ਼ੈਰ-ਭਾਜਪਾ ਵਾਲੇ ਸੂਬਿਆਂ ਵੱਲੋਂ ਅਜਿਹੀ ਕਾਰਵਾਈ ਕੀਤੀ ਜਾਵੇਗੀ।ઠ
ਮੁੱਖ ਮੰਤਰੀ ਨੇ ਖੇਤੀ ਵਿਰੋਧੀ ਕਾਨੂੰਨ ਬਣਨ ਪਿੱਛੇ ਅਕਾਲੀਆਂ ਦੀ ਭਾਗੀਦਾਰੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਸਰਕਾਰ ਕਿਸਾਨਾਂ ਦੀ ਪਿੱਠ ‘ਤੇ ਹੈ। ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਦਰਕਿਨਾਰ ਕੀਤੇ ਹੋਣ ਸਬੰਧੀ ਉਨ੍ਹਾਂ ਕਿਹਾ ਕਿ “ਕੌਣ ਕਹਿੰਦੈ ਨਵਜੋਤ ਸਿੱਧੂ ਦਰਕਿਨਾਰ ਹਨ? ਦੱਸਣਯੋਗ ਹੈ ਕਿ ਖੇਤੀ ਸਬੰਧੀ ਵਸਤਾਂ ਲਈ ਭਾਵੇਂ ਕਿਸਾਨਾਂ ਨੇ ਪੰਜਾਬ ਭਰ ઠਵਿਚ ਰੇਲਵੇ ਲਾਈਨਾਂ ਤੋਂ ਧਰਨੇ ਚੁੱਕ ਲਏ ਹਨ ਪਰ ਕਿਸਾਨ ਯੂਨੀਅਨ ਉਗਰਾਹਾਂ ਨੇ ਰਾਜਪੁਰਾ ਅਤੇ ਬਣਾਂਵਾਲਾ ਸਥਿਤ ઠਪ੍ਰਾਈਵੇਟ ਭਾਈਵਾਲ਼ੀ ਵਾਲੇ ਥਰਮਲ ਪਲਾਂਟਾਂ ਲਈ ਕੋਲੇ ਦੀ ਸਪਲਾਈ ਰੋਕਣ ਵਾਸਤੇ ਇਨ੍ਹਾਂ ਦੋਵਾਂ ਪਲਾਂਟਾਂ ਨੂੰ ਜਾਂਦੇ ਰੇਲ ઠਮਾਰਗਾਂ ‘ਤੇ ਧਰਨੇ ਲਾਏ ਹੋਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਮੁੱਚੀ ਰੇਲਵੇ ਆਵਾਜਾਈ ਦੀ ਬਹਾਲੀ ਲਈ ਸ਼ਰਤ ਰੱਖਦਿਆਂ ਕੇਂਦਰ ਸਰਕਾਰ ਨੇ ਮਾਲ ઠਗੱਡੀਆਂ ਵੀ ਰੋਕ ਦਿੱਤੀਆਂ ઠਹਨ।

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …