ਹੁਣ ਕਹਿੰਦਾ – ਪਾਕਿ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਲੰਘੇ ਕੱਲ੍ਹ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸ ਨੂੰ ਮਾਰਿਆ। ਹੁਣ ਫਵਾਦ ਨੇ ਆਪਣਾ ਬਿਆਨ ਬਦਲ ਲਿਆ ਹੈ ਅਤੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ। ਉਸ ਨੇ ਕਿਹਾ ਕਿ ਮੇਰੇ ਬਿਆਨ ਦੀ ਗਲਤ ਵਿਆਖਿਆ ਕੀਤੀ ਗਈ ਸੀ। ਉਸ ਨੇ ਕਿਹਾ ਕਿ ਮੇਰਾ ਬਿਆਨ ਸਪਸ਼ਟ ਹੈ ਕਿ ਪੁਲਵਾਮਾ ਹਮਲੇ ਮਗਰੋਂ ਜਦੋਂ ਭਾਰਤ ਨੇ ਪਾਕਿਸਤਾਨ ਵਿਚ ਦਾਖਲ ਹੋ ਕੇ ਹਮਲਾ ਕੀਤਾ ਤਾਂ ਪਾਕਿਸਤਾਨ ਨੇ ਵੀ ਜਵਾਬੀ ਹਮਲਾ ਕੀਤਾ ਤੇ ਭਾਰਤੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ।ઠਧਿਆਨ ਰਹੇ ਕਿ ਇਸ ਮੰਤਰੀ ਨੇ ਕੌਮੀ ਅਸੰਬਲੀ ਵਿਚ ਦਾਅਵਾ ਕੀਤਾ ਸੀ ਕਿ ਪੁਲਵਾਮਾ ਹਮਲਾ ਪਾਕਿਸਤਾਨ ਨੇ ਕੀਤਾ ਸੀ। ਇਸ ਅੱਤਵਾਦੀ ਹਮਲੇ ਵਿਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …