ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ
ਜਲੰਧਰ/ਬਿਊਰੋ ਨਿਊਜ਼
ਪ੍ਰਸਿੱਧ ਸਾਹਿਤਕਾਰ ਤੇ ਆਲੋਚਕ ਪ੍ਰੋ. ਅਵਤਾਰ ਜੌੜਾ ਦਾ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ। ਪ੍ਰੋ. ਅਵਤਾਰ ਜੌੜਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਰਹੇ ਹਨ। ਹਰੇਕ ਲੇਖਕ ਨੂੰ ਉਤਸ਼ਾਹਤ ਕਰਨਾ ਉਨ੍ਹਾਂ ਦੇ ਸੁਭਾਅ ਦਾ ਹਿੱਸਾ ਸੀ। ਸਮੁੱਚੀਆਂ ਸਾਹਿਤਕ ਸਭਾਵਾਂ ਨੇ ਅਵਤਾਰ ਜੌੜਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਅਵਤਾਰ ਜੌੜਾ ਸਾਹਿਤਕ ਸਭਾਵਾਂ ਲਈ ਕਾਫ਼ੀ ਸਰਗਰਮੀ ਨਾਲ ਕੰਮ ਕਰਦੇ ਸਨ ਅਤੇ ਅੱਜ ਕੱਲ੍ਹ ਉਹ ਪੁਣੇ ਵਿਚ ਆਪਣੇ ਪੁੱਤਰ ਕੋਲ ਰਹਿੰਦੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …