ਸਰਕਾਰੀ ਦਫਤਰਾਂ ‘ਚ ਸੌ ਫੀਸਦੀ ਸਟਾਫ ਦੇਵੇਗਾ ਡਿਊਟੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਾਰਨ ਪਿਛਲੇ ਮਹੀਨਿਆਂ ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ 50 ਫੀਸਦੀ ਸਟਾਫ ਹੀ ਬੁਲਾਇਆ ਜਾ ਰਿਹਾ ਸੀ। ਜਿਸਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣੇ ਇਹ ਹੁਕਮ ਵਾਪਸ ਲੈ ਲਏ ਹਨ ਅਤੇ ਮੁੜ ਤੋਂ 100 ਫੀਸਦ ਸਟਾਫ਼ ਨੂੰ ਡਿਊਟੀ ‘ਤੇ ਬੁਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਨਵੇਂ ਹੁਕਮਾਂ ਤੋਂ ਬਾਅਦ ਹੁਣ ਪਹਿਲਾਂ ਦੀ ਤਰ੍ਹਾਂ ਹੀ ਦਫਤਰਾਂ ਵਿੱਚ ਸਾਰਾ ਸਟਾਫ ਹਾਜ਼ਰ ਹੋਵੇਗਾ। ਪੰਜਾਬ ਸਰਕਾਰ ਨੇ ਇਹ ਫੈਸਲਾ ਕਰੋਨਾ ਦੇ ਕੇਸ ਘਟਣ ਤੋਂ ਬਾਅਦ ਲਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਵੀ ਖੁੱਲ੍ਹ ਚੁੱਕੇ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …