ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਸਬੰਧੀ ਮਿਲੇਗੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ‘ਪੰਜਾਬ ਜੌਬ ਹੈਲਪਲਾਈਨ’ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸਹੂਲਤ ਅਨੁਸਾਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਸਵਾਲਾਂ ਤੇ ਕਾਲਾਂ ਦਾ ਜਵਾਬ ਦੇਣਗੇ।ઠਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉੱਤਪਤੀ ਮੰਤਰੀ ઠਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 25 ਸੀਟਾਂ ਵਾਲਾ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ ਜੋ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਕੰਮ ਵਾਲੇ ਦਿਨਾਂ ਵਿੱਚ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਇਸ ਹੈਲਪਲਾਈਨ ਨਾਲ ਜਿਹਨਾਂ ਉਮੀਦਵਾਰਾਂ ਦੀ ਤਕਨਾਲੋਜੀ ਤੱਕ ਪਹੁੰਚ ਨਹੀਂ ਹੈ ਉਹ ਸਿੱਧੇ ਕਾਲ ਆਪਰੇਟਰ ਨਾਲ ਗੱਲ ਕਰ ਸਕਣਗੇ ਅਤੇ ਸੇਵਾਵਾਂ ਹਾਸਲ ਕਰ ਸਕਣਗੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …