ਭਾਰਤੀ ਵਿੱਤ ਮੰਤਰਾਲੇ ਨੇ ਕੀਤਾ ਸਪੱਸ਼ਟ – ਖੇਤੀਬਾੜੀ ਲਈ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਵਿੱਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਲਈ ਲਏ ਹੋਏ ਕਰਜ਼ੇ ਪਿਛਲੇ ਹਫ਼ਤੇ ਸਰਕਾਰ ਵਲੋਂ ਐਲਾਨੇ ਵਿਆਜ ‘ਤੇ ਵਿਆਜ ਮੁਆਫ਼ੀ ਦੇ ਯੋਗ ਨਹੀਂ ਹਨ। ਇਸ ਤੋਂ ਸਪਸ਼ਟ ਹੈ ਕਿ ਜਿਨ੍ਹਾਂ ਨੇ ਖੇਤੀ ਕੰਮਾਂ, ਟਰੈਕਟਰਾਂ ਜਾਂ ਹੋਰ ਖੇਤੀ ਸੰਦਾਂ ਲਈ ਕਰਜ਼ੇ ਲਏ ਹੋਏ ਹਨ ਉਹ ਹਾਲ ਹੀ ਵਿੱਚ ਦਿੱਤੀ ਰਾਹਤ ਦੇ ਘੇਰੇ ਵਿੱਚੋਂ ਬਾਹਰ ਹਨ। ਸਰਕਾਰ ਨੇ ਕਿਹਾ ਸੀ ਕਿ ਉਸਨੇ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ ਵਿਆਜ ਉਤੇ ਵਿਆਜ ਮੁਆਫ਼ ਕਰ ਦਿੱਤਾ ਹੈ। ਪਰ ਹੁਣ ਸਪਸ਼ਟ ਕੀਤਾ ਗਿਆ ਹੈ ਕਿ ਇਹ ਰਾਹਤ ਖੇਤੀਬਾੜੀ ਜਾਂ ਟਰੈਕਟਰਾਂ ਲਈ ਕਰਜ਼ਿਆਂ ਉਪਰ ਲਾਗੂ ਨਹੀਂ ਹੋਵੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …