
ਜਾਖੜ ਨੇ ਕਿਹਾ – ਕੇਂਦਰ ਸਰਕਾਰ ਦੀ ਕੋਈ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ
ਟਾਂਡਾ ਉੜਮੁੜ/ਬਿਊਰੋ ਨਿਊਜ਼
ਭਾਰਤ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ ‘ਮੋਦੀ ਸਰਕਾਰ’ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਾਂਡਾ ਵਿਚ ਪਾਰਟੀ ਵਰਕਰਾਂ ਦੀ ਹਾਜ਼ਰੀ ‘ਚ ਕੀਤਾ। ਜਾਖੜ ਨੇ ਟਾਂਡਾ ਵਿਚ ਕਿਸਾਨ ਜਾਗਰੂਕਤਾ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਅਲੱਗ-ਥਲੱਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਾਜਿਸ਼ ਦਾ ਅਸਰ ਪੂਰੇ ਦੇਸ਼ ਦੇ ਅਰਥਚਾਰੇ ‘ਤੇ ਪਵੇਗਾ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਵਿਕਾਸ ਦਰ ਬਰਕਰਾਰ ਰੱਖੀ ਅਤੇ ਮੁਸ਼ਕਲ ਦੌਰ ਵਿਚ ਵੀ ਦੇਸ਼ ਦਾ ਵਿਕਾਸ ਨਹੀਂ ਰੁਕਣ ਦਿੱਤਾ। ਜਾਖੜ ਨੇ ਕਿਹਾ ਕਿ ਪੰਜਾਬ ਸਮੁੱਚੇ ਦੇਸ਼ ਦੀ ਲੜਾਈ ਲੜ ਰਿਹਾ ਹੈ।