Breaking News
Home / ਪੰਜਾਬ / ਕਿਸਾਨਾਂ ਨੇ ਸੰਗਰੂਰ ‘ਚ ਘੇਰੀ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ

ਕਿਸਾਨਾਂ ਨੇ ਸੰਗਰੂਰ ‘ਚ ਘੇਰੀ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ

Image Courtesy :jagbani(punjabkesari)

ਲਹਿਰਾਗਾਗਾ ‘ਚ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਿਸਾਨਾਂ ਨੇ ਅੱਜ ਸੰਗਰੂਰ ਵਿਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ਨੂੰ ਘੇਰ ਲਿਆ। ਸਿੰਗਲਾ ਦੀ ਕੋਠੀ ਅੱਗੇ ਕਿਸਾਨਾਂ ਨੇ ਲਗਾਏ ਗਏ ਧਰਨੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈੇਪਟਨ ਅਮਰਿੰਦਰ ਸਿੰਘ ਖਿਲਾਫ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਧਰ ਲਹਿਰਾਗਾਗਾ ਵਿਚ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਇਹ ਧਰਨਾ ਲਗਾਤਾਰ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੂੰ ਰੱਦ ਕਰਾਉਣ ਲਈ ਪੰਜਾਬ ਵਿਚ ਕਿਸਾਨਾਂ ਨੇ ਸਾਰੇ ਟੌਲ ਪਲਾਜ਼ਿਆਂ ‘ਤੇ ਧਰਨੇ ਲਗਾਏ ਹੋਏ ਹਨ ਅਤੇ ਵਾਹਨਾਂ ਨੂੰ ਬਿਨਾ ਪਰਚੀ ਤੋਂ ਲੰਘਾਇਆ ਜਾ ਰਿਹਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …