Breaking News
Home / ਭਾਰਤ / ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁੜ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁੜ ਖੁੱਲ੍ਹ ਸਕਦਾ ਹੈ ਕਰਤਾਰਪੁਰ ਲਾਂਘਾ

Image Courtesy :bbc

ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ – ਕਰੋਨਾ ਪ੍ਰੋਟੋਕਾਲ ਅਨੁਸਾਰ ਲਵਾਂਗੇ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਦਾ ਫੈਸਲਾ ਕਰੋਨਾ ਪ੍ਰੋਟੋਕਾਲ ਦੇ ਅਨੁਸਾਰ ਲਿਆ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਕੋਵਿਡ -19 ਵਾਇਰਸ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ ਅਤੇ ਸਾਰੇ ਸਬੰਧਤ ਅਧਿਕਾਰੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਇਹ ਦੁਬਾਰਾ ਖੋਲ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੀ 2 ਅਕਤੂਬਰ ਨੂੰ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਨ ਵਾਲੇ ਰਾਹ ਨੂੰ ਫਿਰ ਤੋਂ ਖੋਲ੍ਹਣ ਦੀ ਗੱਲ ਆਖੀ ਸੀ। ਭਾਰਤ ਵਾਲੇ ਪਾਸੇ ਫਿਲਹਾਲ ਲਾਂਘਾ ਮੁੜ ਤੋਂ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ। ਅਜਿਹੇ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆਉਣ ਵਾਲਾ ਹੈ ਤੇ ਸੰਗਤ ਨੂੰ ਆਸ ਹੈ ਕਿ ਇਸ ਮੌਕੇ ਸ਼ਾਇਦ ਭਾਰਤ ਸਰਕਾਰ ਵੀ ਲਾਂਘਾ ਖੋਲ੍ਹ ਦੇਵੇ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …