ਐਸ.ਕੇ. ਯਾਦਵ ਨੇ ਆਪਣੇ ਕਾਰਜਕਾਲ ਦੇ ਆਖਰੀ ਦਿਨ ਸੁਣਾਇਆ ਸੀ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿਚ ਆਪਣਾ ਫ਼ੈਸਲਾ ਸੁਣਾਇਆ ਸੀ। ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਣੇ ਸਾਰੇ 32 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ। ਇਹ ਇਤਿਹਾਸਕ ਫ਼ੈਸਲਾ ਜਸਟਿਸ ਐਸ. ਕੇ. ਯਾਦਵ ਵਲੋਂ ਸੁਣਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਕੋਲ ਆਪਣੀ ਸੁਰੱਖਿਆ ਵਧਾਉਣ ਦੀ ਅਪੀਲ ਕੀਤੀ ਸੀ ਅਤੇ ਇਸ ਅਪੀਲ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਨਰੀਮਨ ਦੇ ਬੈਂਚ ਨੇ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਕਰਦਿਆਂ ਕਿਹਾ ਕਿ ਸਾਨੂੰ ਨਹੀਂ ਲੱਗਦਾ ਹੈ ਕਿ ਹੁਣ ਅੱਗੇ ਇਸ ਮਾਮਲੇ ਵਿਚ ਸੁਰੱਖਿਆ ਦਿੱਤੇ ਜਾਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ 30 ਸਤੰਬਰ ਨੂੰ ਵਿਸ਼ੇਸ਼ ਅਦਾਲਤ ਨੇ ਸਾਰੇ ਆਰੋਪੀਆਂ ਨੂੰ ਬਰੀ ਕਰਦੇ ਹੋਏ ਕਿਹਾ ਸੀ ਕਿ ਅਯੁੱਧਿਆ ਵਿਚ ਬਾਬਰੀ ਮਸਜਿਦ ਢਾਹੁਣ ਸਬੰਧੀ ਇਨ੍ਹਾਂ ਵਿਅਕਤੀਆਂ ਖਿਲਾਫ ਕੋਈ ਸਬੂਤ ਨਹੀਂ ਹੈ। ਐਸ.ਕੇ. ਯਾਦਵ ਨੇ ਆਪਣੇ ਕਾਰਜਕਾਲ ਦੇ ਆਖਰੀ ਦਿਨ ਇਹ ਫੈਸਲਾ ਸੁਣਾਇਆ ਸੀ।
Home / ਭਾਰਤ / ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …