Breaking News
Home / ਪੰਜਾਬ / ਦੁਸ਼ਯੰਤ ਚੌਟਾਲਾ ਵੱਲੋਂ ਪੰਜਾਬ ਤੇ ਹਰਿਆਣਾ ਲਈ ਵੱਖੋ-ਵੱਖ ਰਾਜਧਾਨੀਆਂ ਦੀ ਵਕਾਲਤ

ਦੁਸ਼ਯੰਤ ਚੌਟਾਲਾ ਵੱਲੋਂ ਪੰਜਾਬ ਤੇ ਹਰਿਆਣਾ ਲਈ ਵੱਖੋ-ਵੱਖ ਰਾਜਧਾਨੀਆਂ ਦੀ ਵਕਾਲਤ

Image Courtesy :.dailyhamdard

ਬੋਲੇ – ਐਸ.ਵਾਈ.ਐਲ. ਨਹਿਰ ਦੀ ਉਸਾਰੀ ਵੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਉਪ ਮੁੱਖ ਮੰਤਰੀ ઠਦੁਸ਼ਯੰਤ ਚੌਟਾਲਾ ਨੇ ਚੰਡੀਗੜ੍ਹ ਨੂੰ ਸਥਾਈ ਤੌਰ ‘ਤੇ ਯੂ ਟੀ ਬਣਾਉਣ ਅਤੇ ਪੰਜਾਬ ਤੇ ਹਰਿਆਣਾ ਲਈ ਵੱਖੋ-ਵੱਖ ਆਜ਼ਾਦ ਰਾਜਧਾਨੀਆਂ ਬਣਾਉਣ ਦੀ ਵਕਾਲਤ ਕੀਤੀ ਹੈ।ઠઠਉਹਨਾਂ ਨੇ ਇਹ ਰਾਇ ਲੰਘੇ ਕੱਲ੍ਹ ਹਰਿਆਣਾ ਵਿਚ ਮੀਡੀਆ ਨਾਲ ਗੱਲਬਾਤ ઠਕਰਦਿਆਂ ਦਿੱਤੀ। ਦੁਸ਼ਯੰਤ ਨੇ ਕਿਹਾ ਕਿ ઠਜੇਕਰ ਪੰਜਾਬ ਰਾਜਧਾਨੀ ਅਤੇ ਹਾਈਕੋਰਟ ‘ਤੇ ਆਪਣਾ ਦਾਅਵਾ ਛੱਡ ਦੇਵੇ ਤਾਂ ਫਿਰ ਅਸੀਂ ਵੀ ਇਸ ਬਾਰੇ ਸੋਚਾਂਗੇ। ਉਹਨਾਂ ਕਿਹਾ ਕਿ ਜੇਕਰ ਹਰਿਆਣਾ ਇਕੱਲਾ ਆਪਣਾ ਦਾਅਵਾ ਛੱਡੇ ਤਾਂ ઠਉਹ ਨਹੀਂ ਸਮਝਦੇ ਕਿ ਇਸਦਾ ઠਲਾਭ ਹੋਵੇਗਾ। ਜੇਕਰ ਦੋਵੇਂ ਚੰਡੀਗੜ੍ਹ ਨੂੰ ਯੂ ਟੀ ਬਣਾਉਣ ਤੇ ਆਪੋ ਆਪਣੀਆਂ ਵੱਖਰੀਆਂ ਰਾਜਧਾਨੀਆਂ ਤੇ ਵੱਖਰੇ ਹਾਈਕੋਰਟ ਬੈਂਚ ਬਣਾਉਣ ਤਾਂ ਹੀ ਇਸਦਾ ਫਾਇਦਾ ਹੋਵੇਗਾ।ઠ ਡਿਪਟੀ ਸੀ ਐਮ ਨੇ ਇਹ ਵੀ ਕਿਹਾ ਕਿ ਐਸ. ਵਾਈ. ਐਲ. ਨਹਿਰ ਦੀ ਉਸਾਰੀ ਵੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੋਣੀ ਚਾਹੀਦੀ ਹੈ।ઠ

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।