ਕੈਪਟਨ ਸਰਕਾਰ ਨੂੰ ਹਾਈਕੋਰਟ ਨੇ ਦਿੱਤਾ ਨੋਟਿਸ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਇੱਕ ਵਾਰ ਮੁੜ ਤੋਂ ਵਾਰਡਬੰਦੀ ਦਾ ਮੁੱਦਾ ਗਰਮਾ ਗਿਆ ਹੈ। ਜਿਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ। ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ। ਦਰਅਸਲ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ‘ਤੇ ਵਾਰਡਬੰਦੀ ਵਿਚ ਛੇੜਛਾੜ ਕਰਨ ਦੇ ਇਲਜ਼ਾਮ ਲਾਏ ਹਨ। ਹਾਈਕੋਰਟ ਵਿਚ ਇਸ ਸਬੰਧੀ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿਚ ਇਲਜ਼ਾਮ ਲਾਏ ਸਨ ਕਿ ਸਿਆਸੀ ਲਾਹਾ ਲੈਣ ਲਈ ਵਾਰਡਾਂ ਨਾਲ ਛੇੜਛਾੜ ਕੀਤੀ ਗਈ ਤਾਂ ਜੋ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਲਾਭ ਪਹੁੰਚ ਸਕੇ। ਇਸ ਮਾਮਲੇ ਵਿਚ ਅਗਲੀ ਸੁਣਵਾਈ 6 ਜਨਵਰੀ 2021 ਨੂੰ ਹੋਵੇਗੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …