![](https://parvasinewspaper.com/wp-content/uploads/2020/10/2018_8image_12_10_212450000cab-ll-300x300.jpg)
ਜਾਖੜ ਬੋਲੇ – ਕੇਂਦਰ ਸਰਕਾਰ ਨੇ ਸਕਾਲਰਸ਼ਿਪ ਸਕੀਮ ਬੰਦ ਕਰਕੇ ਗਰੀਬ ਵਿਦਿਆਰਥੀਆਂ ਨਾਲ ਕੀਤਾ ਸੀ ਧੱਕਾ
ਪਟਿਆਲਾ/ਬਿਊਰੋ ਨਿਊਜ਼
ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਨਾਭਾ ਵਿਚ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ। ਅਕਾਲੀ ਦਲ ਦੇ ਇਸ ਪ੍ਰਦਰਸ਼ਨ ਵਿਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ। ਅਕਾਲੀ ਆਗੂਆਂ ਨੇ ਧਰਮਸੋਤ ਨੂੰ ਬਰਖਾਸਤ ਕਰਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਹੱਥਾਂ ਵਿਚ ਤਖਤੀਆਂ ਵੀ ਫੜੀਆਂ ਹੋਈਆਂ ਸਨ। ਧਿਆਨ ਰਹੇ ਕਿ ਪੋਸਟ ਮੈਟਰਿਕ ਸਕਲਾਰਸ਼ਿਪ ਨੂੰ ਲੈ ਕੇ ਸਿਆਸਤ ਚਾਹੇ ਚਰਮ ਸੀਮਾ ‘ਤੇ ਹੋਵੇ ਪਰ ਹਕੀਕਤ ਇਹ ਹੈ ਕਿ ਲੱਖਾਂ ਐੱਸ.ਸੀ. ਵਿਦਿਆਰਥੀਆਂ ਦਾ ਭਵਿੱਖ ਵਿਚਕਾਰ ਹੀ ਲਟਕਿਆ ਹੋਇਆ ਹੈ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ 2017 ਵਿਚ ਇਸ ਯੋਜਨਾ ਨੂੰ ਬੰਦ ਕਰਕੇ ਲੱਖਾਂ ਗਰੀਬ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ ‘ਤੇ ਲਗਾ ਦਿੱਤਾ ਸੀ।