ਰਾਜਪਾਲ ਰਾਹੀਂ ਮੋਦੀ ਨੂੰ ਭੇਜੀ ਪਿਆਜ਼, ਆਲੂ ਤੇ ਟਮਾਟਰਾਂ ਦੀ ਟੋਕਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਆਰਥਿਕ ਮਾਮਲਿਆਂ ਨੂੰ ਲੈ ਕੇ ਬੁਰੀ ਤਰ੍ਹਾਂ ਅਸਫਲ ਹੋ ਗਈ ਹੈ ਅਤੇ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਦੇ ਲਈ ਦੇਸ਼ ਵਿਚ ਕਾਲੇ ਖੇਤੀ ਕਾਨੂੰਨ ਲੈ ਕੇ ਆ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੀਤਾ ਹੈ। ਅੱਜ ਬਰਿੰਦਰ ਸਿੰਘ ਢਿੱਲੋਂ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਪਿਆਜ਼, ਆਲੂ ਅਤੇ ਟਮਾਟਰਾਂ ਦੀ ਟੋਕਰੀ ਭੇਂਟ ਕਰਕੇ ਵਧ ਰਹੀ ਮਹਿੰਗਾਈ ਖ਼ਿਲਾਫ਼ ਅਨੋਖਾ ਰੋਸ ਪ੍ਰਦਰਸ਼ਨ ਕੀਤਾ। ਰਾਜ ਭਵਨ ਪਹੁੰਚੇ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੇ ਮੋਦੀ ਸਰਕਾਰ ਨੂੰ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਪਿਆਜ਼, ਆਲੂ ਤੇ ਟਮਾਟਰਾਂ ਦੀ ਟੋਕਰੀ ਦੀਵਾਲੀ ਦੇ ਤੋਹਫ਼ੇ ਵਜੋਂ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ , ਗਰੀਬਾਂ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਸਰਕਾਰ ਅਸਲ ਮੁੱਦਿਆਂ ਤੋਂ ਭਟਕ ਚੁੱਕੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …