ਕੈਪਟਨ ਅਮਰਿੰਦਰ ਨੇ ਕਿਹਾ – ਅੰਨਦਾਤੇ ਦਾ ਹੋ ਰਿਹਾ ਅਪਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਮੋਦੀ ਸਰਕਾਰ ਖਿਲਾਫ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਭਾਜਪਾ ਆਗੂਆਂ ਨੇ ਹੁਣ ਕਿਸਾਨਾਂ ਨੂੰ ਨਕਸਲੀ ਕਹਿਣਾ ਸ਼ੁਰੂ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਭਾਜਪਾ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਤੁਲਨਾ ਨਕਸਲੀਆਂ ਨਾਲ ਕਰਨੀ ਸ਼ਰਮਨਾਕ ਗੱਲ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਆਗੂ ਅਜਿਹੇ ਬਿਆਨ ਕੇਂਦਰ ਸਰਕਾਰ ਦੀ ਸ਼ਹਿ ‘ਤੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਨਕਸਲਵਾਦ ਨਾਲ ਤੁਲਨਾ ਕਰਕੇ ਬੀਜੇਪੀ ਲੀਡਰਾਂ ਨੇ ਅੰਨਦਾਤੇ ਦਾ ਅਪਮਾਨ ਕੀਤਾ ਹੈ। ਇਸ ਤੋਂ ਪਹਿਲਾਂ ਕੈਪਟਨ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਚੌਕਸ ਕੀਤਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਗੱਡੀਆਂ ‘ਤੇ ਪਾਬੰਦੀ ਨਾ ਹਟਾਈ ਤਾਂ ਸਮੁੱਚੇ ਮੁਲਕ ਵਿਚ ਕੌਮੀ ਸੁਰੱਖਿਆ ‘ਤੇ ਵੱਡਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸੂਝ-ਬੂਝ ਨਾਲ ਸੁਲਝਾਇਆ ਜਾਵੇ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …