ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪਹੁੰਚੀ ਸੰਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਚੌਥੀ ਪਾਤਸ਼ਾਹੀ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਗਰ ਕੀਰਤਨ ਵੀ ਸਜਾਇਆ ਗਿਆ ਸੀ ਅਤੇ ਅੱਜ ਪਰਿਕਰਮਾ ਵਿਚ ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ ਨਜ਼ਰ ਆ ਰਿਹਾ ਸੀ। ਸੰਗਤਾਂ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਕਤਾਰਾਂ ਵਿਚ ਖੜ੍ਹੀਆਂ ਦੇਖੀਆਂ ਗਈਆਂ। ਕਾਫੀ ਲੰਬੇ ਅਰਸੇ ਬਾਅਦ ਸ਼ਰਧਾਲੂ ਲੱਖਾਂ ਦੀ ਗਿਣਤੀ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …