
ਆਸਟਰੀਆ ਦੀ ਰਾਜਧਾਨੀ ਵਿਆਨਾ ‘ਚ ਅੱਤਵਾਦੀ ਹਮਲੇ ਦੌਰਾਨ 2 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਫਰਾਂਸ ਨੇ ਮਾਲੀ ਵਿਚ ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟਰਾਈਕ ਕੀਤੀ। ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਵਿਚ ਅਲਕਾਇਦਾ ਦੇ ਕਰੀਬ 50 ਅੱਤਵਾਦੀ ਮਾਰੇ ਗਏ ਹਨ। ਫਰਾਂਸ ਦੀ ਫੌਜ ਦੇ ਬੁਲਾਰੇ ਕਰਨਲ ਫੇਡਰਿਕ ਬਾਰਬਰੀ ਨੇ ਦੱਸਿਆ ਕਿ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅੱਤਵਾਦੀ ਸੰਗਠਨ ਫੌਜ ਦੇ ਕੈਂਪਾਂ ‘ਤੇ ਹਮਲੇ ਕਰਨ ਦੀ ਤਾਕ ਵਿਚ ਸੀ। ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨੇ ਕਿਹਾ ਕਿ ਪਿਛਲੇ ਦਿਨੀਂ ਇਕ ਅਜਿਹੇ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ 50 ਤੋਂ ਜ਼ਿਆਦਾ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ। ਉਧਰ ਦੂਜੇ ਪਾਸੇ ਆਸਟਰੀਆ ਦੀ ਰਾਜਧਾਨੀ ਵਿਆਨਾ ਵਿਚ 6 ਵੱਖ-ਵੱਖ ਥਾਈਂ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋਈ ਹੈ, ਜਦਕਿ ਕਈ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ।