ਜਾਵੇਦ ਅਖਤਰ ਨੇ ਵੀ ਕੰਗਨਾ ਖਿਲਾਫ ਮਾਣਹਾਨੀ ਦਾ ਕੀਤਾ ਕੇਸ
ਮੁੰਬਈ/ਬਿਊਰੋ ਨਿਊਜ਼
ਮੁੰਬਈ ਪੁਲਿਸ ਨੇ ਫਿਲਮ ਅਦਾਕਾਰ ਕੰਗਨਾ ਰਣੌਤ ਅਤੇ ਉਸਦੀ ਭੈਣ ਰੰਗੋਲੀ ਸਿੰਘ ਨੂੰ ਸੰਮਨ ਭੇਜਿਆ ਹੈ। ਸੋਸ਼ਲ ਮੀਡੀਆ ‘ਤੇ ਭੜਕਾਊ ਬਿਆਨ ਦੇਣ ਦੇ ਮਾਮਲੇ ਵਿਚ ਦਰਜ ਐਫ. ਆਈ. ਆਰ. ਨੂੰ ਲੈ ਕੇ ਪੁਲਿਸ ਨੇ ਉਨ੍ਹਾਂ ਨੂੰ 10 ਨਵੰਬਰ ਤੋਂ ਪਹਿਲਾਂ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਕੰਗਨਾ ਵਿਰੁੱਧ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਤੋਂ ਬਾਅਦ ਭੇਜਿਆ ਗਿਆ ਹੈ। ਇਸੇ ਦੌਰਾਨ ਕੰਗਨਾ ਖਿਲਾਫ ਇਕ ਹੋਰ ਮਾਨਹਾਣੀ ਦਾ ਕੇਸ ਦਰਜ ਹੋ ਗਿਆ ਹੈ। ਇਸ ਵਾਰ ਗੀਤਕਾਰ ਜਾਵੇਦ ਅਖਤਰ ਨੇ ਕੰਗਨਾ ਖਿਲਾਫ ਕੇਸ ਕੀਤਾ ਹੈ। ਜ਼ਿਕਰਯੋਗ ਹੈ ਕਿ ਕੰਗਨਾ ਨੇ ਦਾਅਵਾ ਕੀਤਾ ਸੀ ਕਿ ਜਾਵੇਦ ਅਖਤਰ ਨੇ ਉਸ ਨੂੰ ਘਰ ਬੁਲਾ ਕੇ ਧਮਕਾਇਆ ਸੀ। ਜਿਸ ਨੂੰ ਲੈ ਕੇ ਅਖਤਰ ਨੇ ਕੰਗਨਾ ਦੇ ਇਸ ਬਿਆਨ ‘ਤੇ ਨਰਾਜ਼ਗੀ ਜ਼ਾਹਰ ਕੀਤੀ ਸੀ।
Check Also
ਸੱਜਣ ਕੁਮਾਰ ਖਿਲਾਫ ਫੈਸਲਾ 31 ਜਨਵਰੀ ਤੱਕ ਅੱਗੇ ਪਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ …