ਮਾਲ ਗੱਡੀਆਂ ਦੀ ਆਮਦ ‘ਤੇ ਰੋਕ 7 ਨਵੰਬਰ ਤੱਕ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ਦੀ ਮੰਗ ਕਰ ਰਹੀ ਸੂਬਾ ਸਰਕਾਰ ਨੂੰ ਰੇਲ ਮੰਤਰਾਲੇ ਨੇ ਮੁੜ ਝਟਕਾ ਦਿੱਤਾ ਹੈ। ਮੰਤਰਾਲੇ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਲਗਾਈ ਗਈ ਰੋਕ ਹੁਣ 7 ਨਵੰਬਰ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਰੋਕ 2 ਨਵੰਬਰ ਤੱਕ ਲਗਾਈ ਗਈ ਸੀ। ਪੰਜਾਬ ਵਿਚ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਬਾਰਦਾਨਾ ਵੀ ਨਹੀਂ ਆ ਰਿਹਾ ਹੈ ਜਿਸ ਨਾਲ ਮੰਡੀਆਂ ਵਿਚ ਢੁਆਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਰੇਲਾਂ ਰੋਕੀ ਰੱਖੀਆਂ ਅਤੇ ਹੁਣ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਨੇ ਪੰਜਾਬ ਵਿਚ ਰੇਲ ਗੱਡੀਆਂ ਦੀ ਆਮਦ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਕਰਕੇ ਪੰਜਾਬ ਵਿਚ ਕੋਲੇ ਦਾ ਸੰਕਟ ਵੀ ਡੂੰਘਾ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਚਿੱਠੀ ਵੀ ਲਿਖੀ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …