ਬਿਜਲੀ ਸੰਕਟ ਕਾਰਨ ਪੰਜਾਬ ‘ਚ ਛਾ ਸਕਦਾ ਹੈ ਹਨ੍ਹੇਰਾ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਪੰਜਾਬ ਵਿਚ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਜਿਸ ਕਾਰਨ ਹੁਣ ਪੰਜਾਬ ਵਿਚ ਬਿਜਲੀ ਦਾ ਸੰਕਟ ਵਧ ਸਕਦਾ ਹੈ। ਪੀ.ਐਸ. ਪੀਸੀਐਲ ਦੇ ਚੇਅਰਮੈਨ ਵੇਨੂੰ ਪ੍ਰਸਾਦ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜੇਕਰ ਅੰਦੋਲਨ ਖਤਮ ਨਹੀਂ ਹੁੰਦਾ ਤਾਂ ਪੰਜਾਬ ਵਿੱਚ ਦੋ ਦਿਨਾਂ ਦੇ ਅੰਦਰ ਅੰਦਰ ਕੋਲਾ ਖਤਮ ਹੋ ਜਾਵੇਗਾ। ਵੇਨੂ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਕੁੱਲ ਪੰਜ ਥਰਮਲ ਪਲਾਂਟਾਂ ਵਿਚੋਂ ਚਾਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਿਰਫ ਇਕ ਹੀ ਪਲਾਂਟ ਵਿਚ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਬਿਜਲੀ ਦੀ ਪੂਰਤੀ ਕਰਨ ਲਈ ਨੈਸ਼ਨਲ ਗਰਿੱਡ ਤੋਂ ਤਿੰਨ ਹਜ਼ਾਰ ਮੈਗਾਵਾਟ ਬਿਜਲੀ ਖਰੀਦੀ ਜਾ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ‘ਤੇ ਆਰਥਿਕ ਬੋਝ ਪੈ ਰਿਹਾ ਹੈ। ਚੇਅਰਮੈਨ ਵੇਨੂ ਪ੍ਰਸਾਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਧਰਨੇ ਦਾ ਤਰੀਕਾ ਬਦਲ ਕੇ ਕੋਈ ਹੋਰ ਸੰਘਰਸ਼ ਦਾ ਰਾਹ ਅਪਨਾਉਣ ਤਾਂ ਜੋ ਪੰਜਾਬ ਬਿਜਲੀ ਸੰਕਟ ਵੱਲ ਨਾ ਵਧ ਸਕੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …