12.8 C
Toronto
Thursday, September 24, 2026
spot_img
Homeਪੰਜਾਬਕਿਸਾਨ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ

ਕਿਸਾਨ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ

ਕਿਸਾਨ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ
Image Courtesy :jagbani(punjabkesari)

ਹੁਣ 23 ਨਵੰਬਰ ਨੂੰ ਕਿਸਾਨ ਆਗੂ ਮੁੱਖ ਮੰਤਰੀ ਨੂੰ ਮਿਲਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਮੰਤਰੀਆਂ ਦੀ 3 ਮੈਂਬਰੀ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਵਲੋਂ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਸਾਨੂੰ 23 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮਿਲ ਗਿਆ ਹੈ। ਇਸ ਸਬੰਧੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਕੈਪਟਨ ਨਾਲ ਫੋਨ ‘ਤੇ ਗੱਲ ਵੀ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਜਾਣ। ਪੰਨੂੰ ਨੇ ਦੱਸਿਆ ਕਿ ਇਸ ਸਬੰਧੀ 5 ਨਵੰਬਰ ਦੀ ਬੈਠਕ ਵਿਚ ਫ਼ੈਸਲਾ ਲਿਆ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ।

RELATED ARTICLES
POPULAR POSTS