Breaking News
Home / ਪੰਜਾਬ / ਸੁਖਜਿੰਦਰ ਰੰਧਾਵਾ ਬੋਲੇ – ਪੰਜਾਬ ਨਾਲ ਭੇਦਭਾਵ ਕਰ ਰਹੀ ਹੈ ਮੋਦੀ ਸਰਕਾਰ

ਸੁਖਜਿੰਦਰ ਰੰਧਾਵਾ ਬੋਲੇ – ਪੰਜਾਬ ਨਾਲ ਭੇਦਭਾਵ ਕਰ ਰਹੀ ਹੈ ਮੋਦੀ ਸਰਕਾਰ

Image Courtesy : bbc

ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ – ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਿੱਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਨਾਲ ਭੇਦਭਾਵ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕਾਂ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਹੋ ਜਾਂਦੀ ਤਾਂ ਅਸੀਂ ਉਨ੍ਹਾਂ ਨੂੰ ਦੱਸ ਸਕਦੇ ਸਾਂ ਕਿ ਪੰਜਾਬ ਕਿਹੜੇ ਖ਼ਤਰੇ ਵਿਚੋਂ ਲੰਘ ਰਿਹਾ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਗੁਮਰਾਹ ਕਰਦਿਆਂ ਸਿਰਫ਼ ਇਹ ਦੱਸਣਾ ਚਾਹੁੰਦੇ ਹਨ ਕਿ ਅਸੀਂ ਕਾਫ਼ੀ ਭੱਜ-ਦੌੜ ਕਰ ਰਹੇ ਹਾਂ, ਜਦੋਂਕਿ ਉਨ੍ਹਾਂ ਨੂੰ ਜੋ ਕੁਝ ਕਰਨਾ ਚਾਹੀਦਾ ਸੀ, ਉਹ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਸਿੱਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ।

Check Also

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।